ਕਰਜ਼ੇ ਦਾ ਕਹਿਰ: ਪਿਤਾ, ਦਾਦੇ ਤੇ ਚਾਚੇ ਤੋਂ ਬਾਅਦ ਪੁੱਤਰ ਨੇ ਵੀ ਕੀਤੀ ਖੁਦਕੁਸ਼ੀ

ਬਰਨਾਲਾ – ਬਰਨਾਲਾ ਦੇ ਪਿੰਡ ਭੋਤਨਾ ‘ਚ ਕਰਜ਼ੇ ਦੀ ਮਾਰ ਤੋਂ ਪਰੇਸ਼ਾਨ ਇਕ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (22) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਲਵਪ੍ਰੀਤ ਨੇ ਜ਼ਹਿਰ ਨਿਗਲ ਲਿਆ ਤਾਂ ਅਸੀਂ ਉਸ ਨੂੰ ਤੁਰੰਤ ਲੁਧਿਆਣਾ ਦੇ ਹਸਪਤਾਲ ਲੈ ਗਏ, ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕੁਝ ਸਾਲ ਪਹਿਲਾਂ ਲਵਪ੍ਰੀਤ ਦੇ ਪਿਤਾ, ਚਾਚਾ ਅਤੇ ਦਾਦਾ ਨੇ ਵੀ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।