Home Uncategorized …ਤੇ ‘ਪੰਜਾਬ ਵਜ਼ਾਰਤ’ ਦੀ ਮੀਟਿੰਗ ਪਹਿਲੀ ਵਾਰ ਹੋਵੇਗੀ ਚੰਡੀਗੜ੍ਹ ਤੋਂ ਬਾਹਰ

…ਤੇ ‘ਪੰਜਾਬ ਵਜ਼ਾਰਤ’ ਦੀ ਮੀਟਿੰਗ ਪਹਿਲੀ ਵਾਰ ਹੋਵੇਗੀ ਚੰਡੀਗੜ੍ਹ ਤੋਂ ਬਾਹਰ

149
0

ਚੰਡੀਗੜ੍ਹ : ਪੰਜਾਬ ਦੇ ਇਤਿਹਾਸ ‘ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਚੰਡੀਗੜ੍ਹ ‘ਚ ਨਾ ਹੋ ਕੇ ਸੁਲਤਾਨਪੁਰ ਲੋਧੀ ‘ਚ 10 ਸਤੰਬਰ ਨੂੰ ਹੋਵੇਗੀ, ਜਿਸ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਵਿਆਪਕ ਪੱਧਰ ‘ਤੇ ਮਨਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਚੰਡੀਗੜ੍ਹ ਜਦੋਂ ਦੀ ਪੰਜਾਬ ਦੀ ਰਾਜਧਾਨੀ ਬਣਿਆ ਹੈ, ਉਸ ਤੋਂ ਬਾਅਦ ਪੰਜਾਬ ਵਜ਼ਾਰਤ ਦੀ ਕੋਈ ਵੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਕਦੇ ਨਹੀਂ ਹੋਈ ਪਰ 10 ਸਤੰਬਰ ਨੂੰ ਸੁਲਤਾਨਪੁਰ ਲੋਧੀ ‘ਚ ਇਹ ਮੀਟਿੰਗ ਕਰਕੇ ਨਵਾਂ ਇਤਿਹਾਸ ਰਚਣ ਦਾ ਯਤਨ ਕੀਤਾ ਗਿਆ ਹੈ।

ਅਕਾਲੀ ਦਲ ਨੂੰ ਪੰਜਾਬ ‘ਚ ਕਈ ਸਰਕਾਰਾਂ ਬਣਾਉਣ ਦੇ ਮੌਕੇ ਮਿਲੇ ਹਨ ਪਰ ਉਹ ਕੋਈ ਵੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਨਹੀਂ ਕਰ ਸਕੇ। ਇਹ ਮੀਟਿੰਗ ਸੁਲਤਾਨਪੁਰ ਲੋਧੀ ਦੇ ਮਾਰਕਿਟ ਕਮੇਟੀ ਦੇ ਕੰਪਲੈਕਸ ‘ਚ ਕੀਤੀ ਜਾਵੇਗੀ। ਸ਼ਾਇਦ ਕੈਪਟਨ ਸਰਕਾਰ ਚੰਡੀਗੜ੍ਹ ਤੋਂ ਬਾਹਰ ਮੀਟਿੰਗ ਕਰਕੇ ਇਹ ਸੰਕੇਤ ਦੇਣਾ ਚਾਹੁੰਦੀ ਹੈ ਕਿ ਉਹ ਗੁਰਪੁਰਬ ਅਤੇ ਸ਼ਤਾਬਦੀਆਂ ਮਨਾਉਣ ਦੇ ਮਾਮਲੇ ‘ਚ ਅਕਾਲੀਆਂ ਨਾਲੋਂ ਅੱਗੇ ਹੈ।

LEAVE A REPLY

Please enter your comment!
Please enter your name here