ਕੱਲ ਸੋਚ ਸਮਝ ਕੇ ਨਿਕਲਿਓ ਘਰੋ ਬਾਹਰ,ਨਹੀ ਤਾਂ ਵੱਡੀ ਬਿਪਤਾ ‘ਚ ਪੈ ਸਕਦੇ ਹੋ

International

ਭਾਰਤ ਬੰਦ ਦਾ ਸੱਦਾ ਚਾਹੇ ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਹੈ ਪਰ ਇਸ ਨੂੰ ਦੇਸ਼ ਭਰ ਦੀਆਂ ਕਈ ਜਥੇਬੰਦੀਆਂ ਵੱਲੋਂ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਨੂੰ ਟਰਾਂਸਪੋਟਰਾਂ ਦੀਆਂ ਕੌਮੀ ਜਥੇਬੰਦੀਆਂ ਸਮੇਤ ਟਰੇਡ ਯੂਨੀਅਨਾਂ ਤੇ ਵਪਾਰਕ ਸੰਸਥਾਵਾਂ ਦਾ ਵੀ ਸਮਰਥਨ ਹਾਸਲ ਹੋ ਚੁੱਕਾ ਹੈ। ਇਸ ਲਈ ਭਾਰਤ ਬੰਦ ਦਾ ਅਸਰ ਪੂਰੇ ਦੇਸ਼ ਵਿੱਚ ਵੇਖਣ ਨੂੰ ਮਿਲੇਗਾ।ਕਿਸਾਨ ਲੀਡਰ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਹਰ ਰਾਜ ਦੀਆਂ ਮੁੱਖ ਟਰੇਡ ਯੂਨੀਅਨਾਂ ਤੇ ਸਥਾਨਕ ਜੱਥੇਬੰਦੀਆਂ ਨੇ ਬੰਦ ਦਾ ਸਮਰਥਨ ਕੀਤਾ ਹੈ। ਦੇਸ਼ ਦੀਆਂ 10 ਵੱਡੀਆਂ ਟਰੇਡ ਯੂਨੀਅਨਾਂ ਤੇ ਦੋ ਹੋਰ ਵੱਡੀਆਂ ਐਸੋਸੀਏਸ਼ਨਾਂ, ਬੈਂਕ, ਡਾਕਟਰਾਂ, ਵਕੀਲਾਂ, ਤਕਨੀਕੀ ਖੇਤਰ ਦੇ ਲੋਕਾਂ, ਮਜ਼ਦੂਰ, ਕਾਰੋਬਾਰੀ ਸੰਸਥਾਵਾਂ, ਸਰਕਾਰੀ ਤੇ ਗ਼ੈਰ-ਸਰਕਾਰੀ ਅਦਾਰਿਆਂ ਦੀਆਂ ਯੂਨੀਅਨਾਂ, ਵਿਿਦਆਰਥੀ ਤੇ ਮਹਿਲਾ ਜਥੇਬੰਦੀਆਂ ਵੱਲੋਂ ਵੀ ਸਮਰਥਨ ਦੇ ਬਿਆਨ ਆ ਚੁੱਕੇ ਹਨ।ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਅੰਨਦਾਤਾ ਦੇ ਭਵਿੱਖ ’ਤੇ ਬਣੇ ਸੰਕਟ ਦੇ ਮੱਦੇਨਜ਼ਰ ਭਾਰਤ ਬੰਦ ਵਿੱਚ ਸ਼ਾਮਲ ਹੋਣ।ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਤੇ ਘੱਟ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਲਈ ਕੌਮੀ ਪੱਧਰ ’ਤੇ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਜਨ-ਅੰਦੋਲਨ ਬਣਨ ਕਰਕੇ ਲੋਕ ਹੁਣ ਮਹਿੰਗਾਈ ਤੇ ਕਿਸਾਨੀ ਨਾਲ ਜੁੜੇ ਖੇਤਰਾਂ ’ਤੇ ਤਿੰਨੋਂ ਖੇਤੀ ਕਾਨੂੰਨਾਂ ਦੇ ਪੈਣ ਵਾਲੇ ਮਾੜੇ ਅਸਰਾਂ ਤੋਂ ਜਾਣੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਭ ਕੁਝ ਬੰਦ ਰਹੇਗਾ।

Leave a Reply

Your email address will not be published. Required fields are marked *